ਕਿਹਾ- ਲੋਕਾਂ ‘ਚ ਅਕਾਲੀ ਦਲ ਪ੍ਰਤੀ ਭਾਰੀ ਗੁੱਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ 1920 ਵਿਚ ਹੋਂਦ ਵਿਚ ਆਏ ਅਕਾਲੀ ਦਲ ਦਾ ਪੂਰੇ 100 ਸਾਲ ਬਾਅਦ 2020 ਵਿੱਚ ਸਿਆਸੀ ਖਾਤਮਾ ਹੋ ਜਾਵੇਗਾ। ਰੰਧਾਵਾ ਨੇ ਕਿਹਾ ਕਿ ਅਕਾਲੀਆਂ ਦੇ ਰਾਜ ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਵਾਪਰੇ ਗੋਲੀ ਕਾਂਡ ਕਾਰਨ ਪੰਜਾਬ ਦੇ ਲੋਕਾਂ ਵਿੱਚ ਇਨ੍ਹਾਂ ਖਿਲਾਫ਼ ਵੱਡਾ ਰੋਸ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟੇ ਘੁੰਮਣ ਵਿਚ ਗੁਰਦੁਆਰੇ ‘ਚ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਜਦੋਂ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਪਹੁੰਚੇ ਤਾਂ ਸਿੱਖ ਸੰਗਤ ਵਲੋਂ ਉਨ੍ਹਾਂ ਦੇ ਵਿਰੋਧ ਵਿੱਚ ਨਾਅਰੇ ਲਗਾਏ ਗਏ ਸਨ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਕਿ ਇਹ ਸਭ ਕੁਝ ਕਾਂਗਰਸ ਦੀ ਸ਼ਹਿ ਕਾਰਨ ਹੋਇਆ ਹੈ। ਇਸਦੇ ਜੁਆਬ ਵਿੱਚ ਰੰਧਾਵਾ ਨੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਗੁਰਦੁਆਰਿਆਂ ਵਿੱਚ ਸਿਆਸਤ ਨਹੀਂ ਕਰਦੀ। ਬਾਦਲ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …