ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਵੀ ਮਨਜੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਸੂਬੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਇੰਡੀਅਨ ਸਟੈਂਪ ਕਾਨੂੰਨ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਸਟੈਂਪ ਡਿਊਟੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਸਕੇਗਾ। ਇਸ ਤਹਿਤ 17 ਵਸਤੂਆਂ ਲਈ ਸਟੈਂਪ ਡਿਊਟੀ ਦੀਆਂ ਕੀਮਤਾਂ ਦੁੱਗਣੀਆਂ ਹੋ ਜਾਣਗੀਆਂ। ਇਸ ਵੇਲੇ ਪੰਜਾਬ ਨੂੰ ਸਟੈਂਪ ਡਿਊਟੀ ਤੋਂ 50 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੁੰਦਾ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਦਰਾਂ ਵਧਣ ਨਾਲ 100-150 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਵੇਗਾ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ ‘ਤੇ ਸਟੈਂਪ ਡਿਊਟੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਪੰਜਾਬ ਕੈਬਨਿਟ ਨੇ ਅੱਜ ਸੂਬੇ ‘ਚ ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ ਨਾਜਾਇਜ਼ ਮਾਈਨਿੰਗ ਨੂੰ ਰੋਕ ਕੇ ਮਾਲੀਆ ਵਧਾਉਣਾ ਹੈ। ਇਹ ਨੀਤੀ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਦੋ ਮਹੀਨਿਆਂ ਵਿੱਚ ਅਮਲ ‘ਚ ਆ ਜਾਵੇਗੀ। ਰੇਤਾ ਅਤੇ ਬੱਜਰੀ ਦੀਆਂ ਕੀਮਤਾਂ ‘ਤੇ ਕਾਬੂ ਰੱਖਣ ਲਈ ਇਸ ਦੀ ਵਿਕਰੀ ਸੀਮਾ ਨਿਰਧਾਰਤ ਕੀਤੀ ਗਈ ਹੈ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …