ਨਵੀਂ ਦਿੱਲੀ : ਸੀਬੀਆਈ ਨੇ ਦਿੱਲੀ ਹਾਈਕੋਰਟ ਵਿੱਚ ਦੱਸਿਆ ਹੈ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਸਬੰਧੀ ਹੋਈ ਜਾਂਚ ਨਾਲ ਛੇੜਛਾੜ ਕੀਤੀ ਗਈ ਸੀ ਤੇ ਇਸ ਨੂੰ ਰਾਜਸੀ ਆਗੂ ਦੇ ਹਿੱਤ ਵਿਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।ਸੀਬੀਆਈ ਨੇ ਜਸਟਿਸ ਐੱਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਦੀ ਅਦਾਲਤ ਵਿੱਚ ਇਹ ਵੀ ਦੱਸਿਆ ਕਿ ਪੁਲਿਸ ਨੇ ਜਾਣ ਬੁੱਝ ਕੇ 1984 ਕਤਲੇਆਮ ਦੇ ਸਬੰਧ ਵਿੱਚ ਦਰਜ ਐੱਫਆਈਆਰਜ਼ ਉੱਤੇ ਕਾਰਵਾਈ ਨਾ ਕੀਤੀ ਕਿਉਂਕਿ ਪੁਲਿਸ ਨੇ ਇਸ ਤਰੀਕੇ ਨਾਲ ਮੁਲਜ਼ਮਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਸੀ ਤਾਂ ਜੋ ਉਹ ਪੀੜਤਾਂ ਤੱਕ ਪਹੁੰਚ ਕਰਕੇ ਮਾਮਲੇ ਨੂੰ ਆਪਣੇ ਪੱਧਰ ਉੱਤੇ ਨਜਿੱਠ ਸਕਣ।

