ਹਿਸਾਰ : ਸਤਲੋਕ ਆਸ਼ਰਮ ਦੇ ਮੁਖੀ ਪਾਖੰਡੀ ਸੰਤ ਰਾਮਪਾਲ ਨੂੰ ਕਤਲ ਦੇ ਇਕ ਹੋਰ ਮਾਮਲੇ ਵਿਚ ਹਿਸਾਰ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰਾਮਪਾਲ ‘ਤੇ ਇਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਲੰਘੇ ਕੱਲ੍ਹ ਇਸ ਅਦਾਲਤ ਨੇ ਰਾਮਪਾਲ ਸਮੇਤ 15 ਵਿਅਕਤੀਆਂ ਨੂੰ ਕਤਲ ਦੇ ਇਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਰਾਮਪਾਲ ਦੀ ਸਜ਼ਾ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹੈ।
ਉਸ ਦੇ ਸਮਰਥਕ ਕਿਸੇ ਤਰ੍ਹਾਂ ਦੀ ਭੰਨ੍ਹਤੋੜ ਨਾ ਕਰਨ, ਇਸ ਦੇ ਲਈ ਹਿਸਾਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ।ઠਜ਼ਿਕਰਯੋਗ ਹੈ ਕਿ ਸੁਰੇਸ਼ ਕੁਮਾਰ ਨਾਂ ਦੇ ਵਿਅਕਤੀ ਨੇ ਰਾਮਪਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੇ ਆਸ਼ਰਮ ਤੋਂ ਇਕ ਔਰਤ ਦੀ ਲਾਸ਼ ਮਿਲਣ ਦੇ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਰਾਮਪਾਲ ਸਮੇਤ 13 ਹੋਰ ਵਿਅਕਤੀਆਂ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …