ਬਰੈਂਪਟਨ/ਡਾ. ਝੰਡ : ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਦੇ ਮੈਂਬਰਾਂ ਵੱਲੋਂ ਪਿਛਲੇ ਦਿਨੀਂ ਰੀਜਨਲ ਕਾਊਂਸਲਰ ਉਮੀਦਵਾਰ ਗੁਰਪ੍ਰੀਤ ਸਿੰਘ ਢਿੱਲੋਂ, ਸਿਟੀ ਕਾਊਂਸਲਰ ਉਮੀਦਵਾਰ ਹਰਕੀਰਤ ਸਿੰਘ ਅਤੇ ਸਕੂਲ-ਟਰੱਸਟੀ ਉਮੀਦਵਾਰ ਨੂੰ ਸੱਦਾ-ਪੱਤਰ ਦੇ ਕੇ ਚਾਹ-ਪਾਰਟੀ ‘ਤੇ ਵਿਸ਼ੇਸ਼ ਤੌਰ ਉਤੇ ਬੁਲਾਇਆ ਗਿਆ। ਤਿੰਨਾਂ ਮਹਿਮਾਨਾਂ ਦੇ ਪਾਰਕ ਵਿਚ ਪਹੁੰਚਣ ‘ਤੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ ਗਿਆ ਅਤੇ ਉਨ੍ਹਾਂ ਦਾ ਨਿੱਘਾ ਸੁਆਗ਼ਤ ਕੀਤਾ ਗਿਆ। ਇਸ ਮੌਕੇ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਲੱਬ ਦੇ ਸਮੂਹ-ਮੈਂਬਰਾਂ ਨੂੰ 22 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਵਿਚ ਇਨ੍ਹਾਂ ਤਿੰਨਾਂ ਉਮੀਦਵਾਰਾਂ ਦੀ ਮਦਦ ਕਰਨ ਲਈ ਬੇਨਤੀ ਕੀਤੀ ਜਿਸ ਦਾ ਮੈਂਬਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਉਪਰੰਤ, ਸਾਰਿਆਂ ਨੇ ਮਿਲ ਕੇ ਚਾਹ-ਪਾਣੀ ਦਾ ਅਨੰਦ ਮਾਣਿਆ। ਇਸ ਸੰਖੇਪ ਸਮਾਗ਼ਮ ਦੇ ਅਖ਼ੀਰ ਵਿਚ ਜੋਗਿੰਦਰ ਸਿੰਘ ਚੇਅਰਮੈਨ ਵੱਲੋਂ ਆਏ ਮਹਿਮਾਨਾਂ ਅਤੇ ਕਲੱਬ ਦਾ ਮੈਂਬਰਾਂ ਦਾ ਹਾਰਦਿਕ ਧੰਨਵਾਦ ਕੀਤਾ ਕੀਤਾ ਗਿਆ ਜਿਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਕੁਝ ਸਮਾਂ ਕੱਢ ਕੇ ਸਮਾਗ਼ਮ ਵਿਚ ਸ਼ਿਰਕਤ ਕੀਤੀ।
Home / ਕੈਨੇਡਾ / ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਨੇ ਗੁਰਪ੍ਰੀਤ ਢਿੱਲੋਂ, ਹਰਕੀਰਤ ਸਿੰਘ ਤੇ ਸਤਪਾਲ ਜੌਹਲ ਦੀ ਕੀਤੀ ਹਮਾਇਤ
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …