ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਹਰ ਮਹੀਨੇ ਹੋਣ ਵਾਲੀ ਇਕੱਤਰਤਾ 21 ਅਕਤੂਬਰ ਦਿਨ ਐਤਵਾਰ ਨੂੰ ਇਸ ਦੀ ਨਿਸਚਿਤ ਜਗ੍ਹਾ ਐੱਫ਼.ਬੀ.ਆਈ. ਸਕੂਲ ਵਿਖੇ ਬਾਅਦ ਦੁਪਹਿਰ 2.00 ਵਜੇ ਤੋਂ 5.00 ਵਜੇ ਤੱਕ ਹੋਵੇਗੀ। ਇਸ ਮੀਟਿੰਗ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਏ ਪ੍ਰੋ. ਬਲਦੇਵ ਸਿੰਘ ਧਾਲੀਵਾਲ ਕੈਨੇਡਾ ਵਿਚ ਲਿਖੀ ਜਾ ਰਹੀ ਕਹਾਣੀ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ, ਜਦ ਕਿ ਇੱਥੋਂ ਦੇ ਪ੍ਰਸਿੱਧ ਕਵੀ ਸੁਖਮਿੰਦਰ ਰਾਮਪੁਰੀ ਕੈਨੇਡਾ ਦੀ ਪੰਜਾਬੀ ਕਵਿਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਇਸ ਮੌਕੇ ਉਹ ਆਪਣੀਆਂ ਪਸੰਦੀਦਾ ਕਵਿਤਾਵਾਂ ਵੀ ਪੇਸ਼ ਕਰਨਗੇ। ਉਪਰੰਤ, ਦੂਸਰੇ ਸੈਸ਼ਨ ਵਿਚ ਕਵੀ-ਦਰਬਾਰ ਹੋਵੇਗਾ ਜਿਸ ਵਿਚ ਹਾਜ਼ਰ ਕਵੀ ਆਪਣੀਆਂ ਕਵਿਤਾਵਾਂ ਤੇ ਗੀਤ ਪੇਸ਼ ਕਰਨਗੇ। ਇਸ ਸਬੰਧੀ ਹੋਰ ਜਾਣਕਾਰੀ ਲਈ 519-709-8586, 905-497-1216 ਜਾਂ 416-904-3500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਚਰਚਾ
ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂ ਕੀਤੀਆਂ …