ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਭੇਜ ਦਿੱਤਾ ਹੈ ਤੇ ਇਸ ਦੀ ਕਾਪੀ ਭਾਰਤ ਦੇ ਚੋਣ ਕਮਿਸ਼ਨ ਨੂੰ ਵੀ ਭੇਜੇ ਜਾਣ ਦਾ ਦਾਅਵਾ ਕੀਤਾ ਹੈ। ‘ਆਪ’ ਵਿਧਾਇਕ ਵੱਲੋਂ ਤਿੰਨ ਸਫਿਆਂ ਦਾ ਅਸਤੀਫਾ ਭੇਜਦਿਆਂ ਕਾਂਗਰਸ ਸਰਕਾਰ ਖਾਸ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਅਤੇ ਬਹਿਬਲ ਕਲਾਂ ਪੁਲਿਸ ਗੋਲੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਾਏ ਹਨ।
ਐੱਚਐੱਸ ਫੂਲਕਾ ਦੇ ਅਸਤੀਫੇ ਬਾਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਹਾਲੇ ਅਸਤੀਫੇ ‘ਤੇ ਵਿਚਾਰ ਨਹੀਂ ਕੀਤਾ।
Check Also
ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਅਮਰੀਕਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ‘ਤੇ ਹੋਏ ਰੂਸੀ ਮਿਜ਼ਾਈਲ ਅਤੇ …