Breaking News
Home / ਪੰਜਾਬ / ਬਾਦਲਾਂ ਨੂੰ ਹੋਰ ਸੁਰੱਖਿਆ ਮੁਹੱਈਆ ਕਰਾਵਾਂਗੇ : ਕੈਪਟਨ ਅਮਰਿੰਦਰ

ਬਾਦਲਾਂ ਨੂੰ ਹੋਰ ਸੁਰੱਖਿਆ ਮੁਹੱਈਆ ਕਰਾਵਾਂਗੇ : ਕੈਪਟਨ ਅਮਰਿੰਦਰ

ਮੁਹਾਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿੱਚ ਪੁਲਿਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਬਾਦਲ ਪਰਿਵਾਰ ਦੀ ਜਾਨ ਨੂੰ ਖ਼ਤਰਾ ਵਧਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਲਾਂਕਿ ਬਾਦਲ ਪਰਿਵਾਰ ਕੋਲ ਪਹਿਲਾਂ ਹੀ ਜੈੱਡ ਪਲੱਸ ਸੁਰੱਖਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਲੋੜ ਅਨੁਸਾਰ ਹੋਰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
ਇੱਥੇ ਸੈਕਟਰ-68 ਸਥਿੱਤ ਸਵਾ ਤਿੰਨ ਏਕੜ ਜ਼ਮੀਨ ਵਿੱਚ 31.29 ਕਰੋੜ ਦੀ ਲਾਗਤ ਨਾਲ ਤਿਆਰ ਕੀਤੀ ਪੰਜਾਬ ਵਿਜੀਲੈਂਸ ਬਿਊਰੋ ਦੀ ਇਮਾਰਤ ਦਾ ਉਦਘਾਟਨ ਕਰਨ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜਾਨ ਨੂੰ ਵਧੇ ਖ਼ਤਰੇ ਸਬੰਧੀ ਹਾਲ ਹੀ ਵਿੱਚ ਆਈਆਂ ਰਿਪੋਰਟਾਂ ਤੋਂ ਉਹ ਵਾਕਿਫ਼ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਬਾਦਲ ਪਿਉ-ਪੁੱਤ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਪੰਜਾਬ ਵਿੱਚ ਪਰਾਲੀ ਸਾੜਨ ਸਬੰਧੀ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਪੂਰੀ ਹਮਦਰਦੀ ਹੈ ਪਰ ਸਰਕਾਰ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਨਹੀਂ ਜਾ ਸਕਦੀ ਅਤੇ ਕਾਨੂੰਨ ਸਾਰਿਆਂ ਲਈ ਬਰਾਬਰ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …