ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਮੈਂਬਰ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਜਦ ਤੱਕ ਫੜੇ ਨਹੀਂ ਜਾਣਗੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਹ ਪਾਰਟੀ ਵਰਕਰਾਂ ਦੇ ਨਾਲ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਵਿਧਾਇਕ ਬੈਂਸ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਮਾਰੇ ਗਏ ਦੋਵਾਂ ਨੌਜਵਾਨਾਂ ਦੇ ਮਾਪਿਆਂ ਨੂੰ ਇਨਸਾਫ਼ ਨਹੀਂ ਮਿਲਦਾ, ਬਰਗਾੜੀ ਵਿੱਚ ਸਿੱਖ ਸੰਗਤ ਵੱਲੋਂ ਦਿੱਤਾ ਜਾ ਰਿਹਾ ਧਰਨਾ ਉਸੇ ਤਰ੍ਹਾਂ ਜਾਰੀ ਰਹੇਗਾ। ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਇਸ ਵਾਰ ਕਾਲੀ ਦੀਵਾਲੀ ਮਨਾਏਗੀ ਅਤੇ ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਇਸ ਵਾਰ ਕਾਲੀ ਦੀਵਾਲੀ ਮਨਾ ਕੇ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਮਜਬੂਰ ਕੀਤਾ ਜਾਵੇ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …