ਕਿਹਾ, ਜਦੋਂ ਉਨ੍ਹਾਂ ਦਾ ਮਨ ਕਰੇਗਾ ਉਦੋਂ ਅਸਤੀਫਾ ਦੇ ਦੇਣਗੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫੇ ਦੀਆਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ, ਜਦੋਂ ਉਨ੍ਹਾਂ ਦਾ ਮਨ ਹੋਵੇਗਾ ਉਦੋਂ ਹੀ ਅਸਤੀਫਾ ਦੇਣਗੇ। ਉਨ੍ਹਾਂ ਕਿਹਾ ਕਿ ਅਸਤੀਫੇ ਦੀਆਂ ਜੋ ਖਬਰਾਂ ਆ ਰਹੀਆਂ ਹਨ, ਉਹ ਗਲਤ ਹਨ। ਇਹ ਵੀ ਚਰਚਾ ਛਿੜੀ ਸੀ ਕਿ ਗਿਆਨੀ ਗੁਰਬਚਨ ਸਿੰਘ ਦੀ ਥਾਂ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਮਲਕੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਲਗਾਇਆ ਜਾ ਸਕਦਾ ਹੈ। ਗਿਆਨੀ ਗੁਰਬਚਨ ਸਿੰਘ ਨੇ ਸਿੱਖ ਬੀਬੀਆਂ ਨੂੰ ਹੈਲਮੈਟ ਤੋਂ ਛੋਟ ਦੇਣ ‘ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਦਾ ਸਵਾਗਤ ਕੀਤਾ।ਧਿਆਨ ਰਹੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਡੇਰਾ ਮੁਖੀ ਦੇ ਮੁਆਫੀਨਾਮੇ ਨੂੰ ਲੈ ਕੇ ਜਥੇਦਾਰ ‘ਤੇ ਅਸਤੀਫੇ ਲਈ ਦਬਾਅ ਵਧਦਾ ਜਾ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …