Breaking News
Home / ਭਾਰਤ / ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਘੁਸਪੈਠ ਦੀ ਕੋਸ਼ਿਸ਼ ਨਕਾਮ

ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਘੁਸਪੈਠ ਦੀ ਕੋਸ਼ਿਸ਼ ਨਕਾਮ

ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਏ.ਕੇ. 47 ਦੀਆਂ 4 ਰਾਈਫਲਾਂ ਬਰਾਮਦ ਕੀਤੀਆਂ ਗਈਆਂ। ਸੁਰੱਖਿਆ ਬਲਾਂ ਵਲੋਂ ਹੋਰ ਅੱਤਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਸੀ ਕਿ 300 ਦੇ ਕਰੀਬ ਅੱਤਵਾਦੀ ਕਸ਼ਮੀਰ ਘਾਟੀ ਵਿਚ ਸਰਗਰਮ ਹਨ, ਜਦਕਿ 250 ਤੋਂ ਜ਼ਿਆਦਾ ਅੱਤਵਾਦੀ ਭਾਰਤ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਵਿਚ ਹਨ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਕਸ਼ਮੀਰ ਵਿਚ ਸ਼ਾਂਤੀ ਬਣਾਉਣਾ ਚਾਹੁੰਦੇ ਹਨ ਅਤੇ ਇਸ ਲਈ ਉਪਰਾਲੇ ਵੀ ਕੀਤੇ ਜਾ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਕਸ਼ਮੀਰ ਵਿਚ ਸਾਰੇ ਅੱਤਵਾਦੀ ਪਾਕਿਸਤਾਨ ਤੋਂ ਆ ਰਹੇ ਹਨ।

Check Also

ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼ 

ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …