ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ । ਰਾਸ਼ਟਰਪਤੀ ਕੋਵਿੰਦ ਨੇ ਟਵੀਟ ਕਰਦਿਆਂ ਕਿਹਾ ਕਿ ਦੁਰਗਾ-ਪੂਜਾ ਅਤੇ ਦੁਸਹਿਰੇ ਦੇ ਸ਼ੁੱਭ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਇਹ ਤਿਉਹਾਰ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਾਮਨਾ ਕਰਦਿਆਂ ਕਿਹਾ ਕਿ ਇਹ ਤਿਉਹਾਰ, ਸਾਡੇ ਪਰਿਵਾਰ ਅਤੇ ਸਮਾਜ ਲਈ ਖ਼ੁਸ਼ੀਆਂ ਲੈ ਕੇ ਆਵੇ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਦਿਆਂ ਦੇਸ਼ ਵਾਸੀਆਂ ਨੂੰ ਦੁਸ਼ਹਿਰੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਤਿਉਹਾਰ ਆਪਸੀ ਭਾਈਚਾਰੇ ਨਾਲ ਮਨਾਉਣ ਦਾ ਸੁਨੇਹਾ ਦਿੱਤਾ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …