Breaking News
Home / ਪੰਜਾਬ / ਪਰਾਲੀ ਦੇ ਨਿਬੇੜੇ ਲਈ ਕੈਪਟਨ ਨੇ ਮੋਦੀ ਕੋਲੋਂ ਮੰਗਿਆ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ

ਪਰਾਲੀ ਦੇ ਨਿਬੇੜੇ ਲਈ ਕੈਪਟਨ ਨੇ ਮੋਦੀ ਕੋਲੋਂ ਮੰਗਿਆ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ

ਨਰਿੰਦਰ ਮੋਦੀ ਨੇ ਕੈਪਟਨ ਨੂੰ ਕੀਤੀ ਕੋਰੀ ਨਾਂਹ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲ਼ੀ ਦੇ ਨਿਬੇੜੇ ਲਈ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਦਿੱਤੀ। ਕੈਪਟਨ ਨੇ ਕਿਹਾ ਕਿ ਕੇਂਦਰ ਨੇ ਪਰਾਲ਼ੀ ਦਾ ਹੱਲ ਕਰਨ ਲਈ ਕੁਝ ਪੈਸੇ ਦਿੱਤੇ ਸਨ, ਜਿਸ ਨਾਲ 22 ਹਜ਼ਾਰ ਮਸ਼ੀਨਾਂ ਬਣਾ ਦਿੱਤੀਆਂ ਹਨ ਤੇ ਇਨ੍ਹਾਂ ਵਿੱਚੋਂ 17 ਹਜ਼ਾਰ ਮਸ਼ੀਨਾਂ ਕਿਸਾਨਾਂ ਨੂੰ ਦੇ ਵੀ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਕਿਹਾ ਕਿ ਪਰਾਲ਼ੀ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਝੋਨੇ ਉਤੇ 100 ਰੁਪਏ ਫ਼ੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ, ਜਿਸ ਨੂੰ ਉਨ੍ਹਾਂ ਠੁਕਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਹਾਂ ਪੱਖੀ ਰਿਹਾ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …