ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ‘ਚ ਪੰਥ ਤੋਂ ਮੰਗੀ ਮੁਆਫੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਥਕ ਜਥੇਬੰਦੀਆਂ ਦੇ ਵਿਰੋਧ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਈ ਫੈਸਲਿਆਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਥੇਦਾਰ ਨੇ ਇਹ ਅਸਤੀਫਾ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੀਡੀਆ ਨੂੰ ਈਮੇਲ ਰਾਹੀਂ ਭੇਜਿਆ। ਦਸ ਸਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਗੁਰਬਚਨ ਸਿੰਘ ਨੇ ਅਸਤੀਫੇ ਦਾ ਕਾਰਨ ਆਪਣੀ ਸਿਹਤ ਅਤੇ ਵਡੇਰੀ ਉਮਰ ਦੱਸਦਿਆਂ ਆਪਣੀਆਂ ਸੇਵਾਵਾਂ ਦੇਣ ਤੋਂ ਅਸਮਰਥਾ ਜ਼ਾਹਰ ਕੀਤੀ। ਉਨ੍ਹਾਂ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫੀ ਦੇਣ ਸਬੰਧੀ ਲਏ ਗਏ ਫੈਸਲੇ ‘ਤੇ ਵੀ ਆਪਣੀ ਭੁੱਲ ਦਾ ਅਹਿਸਾਸ ਕਰਦਿਆਂ ਪੂਰੇ ਖਾਲਸਾ ਪੰਥ ਕੋਲੋਂ ਮੁਆਫੀ ਮੰਗੀ ਹੈ। ਧਿਆਨ ਰਹੇ ਡੇਰਾ ਸਿਰਸਾ ਮੁਖੀ ਨੂੂੰ ਮੁਆਫੀ ਦਿੱਤੇ ਜਾਣ ਤੋਂ ਬਾਅਦ ਹੀ ਜਥੇਦਾਰ ‘ਤੇ ਅਸਤੀਫੇ ਲਈ ਦਬਾਅ ਵਧਦਾ ਜਾ ਰਿਹਾ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …