ਕਿਹਾ – ਖਹਿਰਾ ਅਤੇ ਨਰਾਜ਼ ਆਗੂਆਂ ਨੂੰ ਨੀਵਾਂ ਹੋ ਕੇ ਮਨਾਉਣ ਲਈ ਕਰਾਂਗਾ ਗੱਲਬਾਤ
ਭਵਾਨੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਹੀ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ। ਇਸ ਲਈ ਪੰਜਾਬ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ ਮੁਕਤ ਕਰਵਾਉਣ ਲਈ ਤੀਸਰੇ ਬਦਲ ਦੀ ਲੋੜ ਹੈ। ਉਸ ਲਈ ਮੈਂ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਸੂਬੇ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਬਿਹਤਰ ਅਤੇ ਮਜਬੂਤ ਕਰਨ ਲਈ ਸੁਖਪਾਲ ਸਿੰਘ ਖਹਿਰਾ ਅਤੇ ਹੋਰ ਨਰਾਜ਼ ਆਗੂਆਂ ਨੂੰ ਮਨਾਉਣ ਲਈ ਉਨ੍ਹਾਂ ਨਾਲ ਗੱਲਬਾਤ ਕਰਾਂਗਾ।
ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਉਨ੍ਹਾਂ ਦੇ ਵੱਡੇ ਭਰਾ ਦੇ ਬਰਾਬਰ ਹਨ। ਇਸ ਲਈ ਪਾਰਟੀ ਨੂੰ ਪੰਜਾਬ ਵਿਚ ਇਕਜੁੱਟ ਕਰਨ ਲਈ ਉਹ ਖੁਦ ਨੀਵੇਂ ਹੋ ਕੇ ਸੁਖਪਾਲ ਸਿੰਘ ਖਹਿਰਾ ਨਾਲ ਗੱਲਬਾਤ ਕਰਨ ਦੀ ਪਹਿਲ ਕਰਨਗੇ। ਭਗਵੰਤ ਮਾਨ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਸਬੰਧੀ ਕਿਹਾ ਕਿ ਇਸ ਸਬੰਧ ਵਿਚ ਪਾਰਟੀ ਦੀ ਪੰਜਾਬ ਕੋਰ ਕਮੇਟੀ ਹੀ ਫੈਸਲੇ ਲਏਗੀ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …