10.3 C
Toronto
Tuesday, October 28, 2025
spot_img
Homeਪੰਜਾਬਅਕਾਲੀ ਦਲ ਨੂੰ ਮੁੜ ਯਾਦ ਆਇਆ '84

ਅਕਾਲੀ ਦਲ ਨੂੰ ਮੁੜ ਯਾਦ ਆਇਆ ’84

ਤਿੰਨ ਨਵੰਬਰ ਨੂੰ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਦਿੱਲੀ ਦੇ ਜੰਤਰ ਮੰਤਰ ‘ਤੇ ਅਕਾਲੀ ਦਲ ਦੇਵੇਗਾ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਲੰਘੀ ਦੇਰ ਰਾਤ ਤੱਕ ਚੱਲੀ। ਮੀਟਿੰਗ ਦੌਰਾਨ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਹੋਏ ਵਹਿਸ਼ੀਆਨਾ ਕਤਲੇਆਮ ਉਪਰ ਗੰਭੀਰ ਚਰਚਾ ਕੀਤੀ ਅਤੇ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ ਨਾ ਮਿਲਣ ਕਰਕੇ ਚਿੰਤਾ ਜ਼ਾਹਰ ਕੀਤੀ ਗਈ। ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਨਵੰਬਰ ਨੂੰ ਤਖਤ ਸਹਿਬਾਨਾਂ ਉਪਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਦਿਵਸ ਕਰਵਾਏ ਜਾਣਗੇ।
ਇਸ ਸਬੰਧੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਰੋਸ ਧਰਨਾ ਵੀ ਦਿੱਤਾ ਜਾਵੇਗਾ, ઠਜਿਸ ਦੀ ਅਗਵਾਈ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰਨਗੇ।

RELATED ARTICLES
POPULAR POSTS