ਗਿਆਨੀ ਗੁਰਬਚਨ ਸਿੰਘ ਜਥੇਦਾਰੀ ਤੋਂ ਹੋਏ ਲਾਂਭੇ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਇਸ ਮੀਟਿੰਗ ਵਿਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਵਜੋਂ ਲਾਇਆ ਗਿਆ ਹੈ ਤੇ ਉਹ ਦਮਦਮਾ ਸਾਹਿਬ ਦਾ ਕੰਮਕਾਜ ਵੀ ਦੇਖਦੇ ਰਹਿਣਗੇ। ਧਿਆਨ ਰਹੇ ਕਿ 10 ਸਾਲ ਦੇ ਲੰਮੇ ਕਾਰਜਕਾਲ ਤੋਂ ਬਾਅਦ ਲੰਘੀ 18 ਅਕਤੂਬਰ ਨੂੰ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਐਸਜੀਪੀਸੀ ਪ੍ਰਧਾਨ ਦੀ ਚੋਣ ਵੀ 13 ਨਵੰਬਰ ਨੂੰ ਹੋਣੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …