-19.8 C
Toronto
Sunday, February 8, 2026
spot_img
Homeਪੰਜਾਬਹਾਦਸੇ ਵਿਚ ਅਨਾਥ ਹੋਏ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣਗੇ ਸਿੱਧੂ

ਹਾਦਸੇ ਵਿਚ ਅਨਾਥ ਹੋਏ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣਗੇ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ਵਿੱਚ ਦੁਸਹਿਰੇ ਵਾਲੇ ਦਿਨ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ 66 ਵਿਅਕਤੀਆਂ ਦੀ ਜਾਨ ਚਲੀ ਗਈ। ਇਸ ਹਾਦਸੇ ਲਈ ਸਿੱਧੂ ਜੋੜੇ ‘ਤੇ ਕਈ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀ ਧਿਰ ਨੇ ਵੀ ਨਵਜੋਤ ਕੌਰ ਸਿੱਧੂ ਦੇ ਅਸਤੀਫੇ ਤੇ ਗ੍ਰਿਫਤਾਰੀ ਦੀ ਮੰਗ ਚੁੱਕੀ ਹੈ। ਇਸ ਪਿੱਛੋਂ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਉਹ ਰੇਲ ਹਾਦਸੇ ਵਿੱਚ ਅਨਾਥ ਹੋਏ ਬੱਚਿਆਂ ਦੀ ਪੜ੍ਹਾਈ ਦਾ ਪੂਰਾ ਖਰਚਾ ਚੁੱਕਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿੱਧੂ ਨੂੰ ਫਸਾਉਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਰੇਲ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਪੰਜ-ਪੰਜ ਲੱਖ ਰੁਪਏ ਅਤੇ ਕੇਂਦਰ ਸਰਕਾਰ ਨੇ ਦੋ-ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

RELATED ARTICLES
POPULAR POSTS