ਸਾਰੀਆਂ ਧਿਰਾਂ ਹਾਦਸੇ ਦੀ ਜ਼ਿੰਮੇਵਾਰੀ ਲੈਣ ਤੋਂ ਭੱਜੀਆਂ, 66 ਸਿਵੇ ਜਲੇ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਵਾਪਰੇ ਦਰਦਨਾਕ ਰੇਲ ਹਾਦਸੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਿਨੇਸ਼ ਕੁਮਾਰ ਨਾਮੀ ਇੱਕ ਵਿਅਕਤੀ ਵਲੋਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਮਾਮਲੇ ਵਿਚ ਪੰਜਾਬ ਸਰਕਾਰ, ਪੰਜਾਬ ਪੁਲਿਸ ਦੇ ਡੀ. ਜੀ. ਪੀ., ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ, ਇਲਾਕੇ ਦੇ ਕੌਂਸਲਰ ਅਤੇ ਭਾਰਤੀ ਰੇਲਵੇ ਸਮੇਤ ਹੋਰਾਂ ਨੂੰ ਪਾਰਟੀ ਬਣਾਇਆ ਹੈ। ਪਟੀਸ਼ਨਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠੇ ਹੋਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਲਾਪਰਵਾਹੀ ਵਰਤੀ ਗਈ, ਜਿਸ ਕਾਰਨ ਬਹੁਤ ਸਾਰੇ ਵਿਅਕਤੀਆਂ ਦੀ ਜਾਨ ਚਲੀ ਗਈ। ਹਾਦਸੇ ਦੀ ਜਾਂਚ ਲਈ ਐੱਸ. ਆਈ. ਟੀ. ਦਾ ਵੀ ਗਠਨ ਕੀਤਾ ਗਿਆ ਹੈ ਅਤੇ ਇਸ ਸੰਬੰਧੀ ਇੱਕ ਵੱਖਰੀ ਮੈਜਿਸਟਰੇਟ ਜਾਂਚ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਦੁਸਹਿਰੇ ਵਾਲੇ ਦਿਨ ਸ਼ਾਮ ਨੂੰ ਦੁਸਹਿਰਾ ਮਨਾ ਰਹੇ ਲੋਕਾਂ ‘ਤੇ ਟਰੇਨ ਦੇ ਚੜ੍ਹ ਕਾਰਨ 66 ਜਾਨਾਂ ਚਲੀਆਂ ਅਤੇ ਕਈ ਜ਼ਖ਼ਮੀ ਵੀ ਹੋਏ ਸਨ। ਇਸ ਰੇਲ ਹਾਦਸੇ ‘ਤੇ ਦੇਸ਼ ਅਤੇ ਵਿਦੇਸ਼ਾਂ ਤੋਂ ਵੀ ਦੁੱਖ ਪ੍ਰਗਟ ਕਰਨ ਦੀਆਂ ਖਬਰਾਂ ਆਈਆਂ ਹਨ। ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਇਕ ਦੂਜੇ ‘ਤੇ ਸਿਆਸੀ ਦੂਸ਼ਣਬਾਜ਼ੀ ਹੀ ਕਰਦੇ ਨਜ਼ਰ ਆਏ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …