ਭਾਰਤ ਦਾ ਕਹਿਣਾ, ਪਹਿਲਾਂ ਆਪਣੀ ਜ਼ਮੀਨ ਤੋਂ ਅੱਤਵਾਦ ਨੂੰ ਕਰੋ ਖਤਮ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਸ਼ਮੀਰ ‘ਤੇ ਦਿੱਤੇ ਬਿਆਨ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ। ਨਾਲ ਹੀ ਪਾਕਿਸਤਾਨ ਨੂੰ ਕਿਹਾ ਕਿ ਉਸ ਨੂੰ ਦੂਜੇ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਦੀ ਬਜਾਏ ਆਪਣੀ ਜ਼ਮੀਨ ਤੋਂ ਅੱਤਵਾਦ ਖਤਮ ਕਰਨਾ ਚਾਹੀਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਗੱਲਬਾਤ ਨੂੰ ਲੈ ਕੇ ਪਾਕਿ ਦਾ ਰਵੱਈਆ ਠੀਕ ਨਹੀਂ ਹੈ। ਉਹ ਅੱਤਵਾਦ ਅਤੇ ਹਿੰਸਾ ਨੂੰ ਸਮਰਥਨ ਦੇ ਰਿਹਾ ਹੈ। ਪਾਕਿ ਦਾ ਅਜਿਹਾ ਰਵੱਈਆ ਦੁਨੀਆ ਦੇ ਸਾਹਮਣੇ ਵੀ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਲੋਂ ਅੱਤਵਾਦ ਨੂੰ ਵਧਾ ਚੜ੍ਹਾ ਕੇ ਪੇਸ਼ ਕਰਨਾ ਅਤੇ ਭਾਰਤ ਸਮੇਤ ਦੂਜੇ ਦੇਸ਼ਾਂ ਦੇ ਖਿਲਾਫ ਅੱਤਵਾਦੀ ਗਤੀਵਿਧੀਆਂ ਨੂੰ ਬੰਦ ਕਰਨਾ ਚਾਹੀਦਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …