ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਦੇ ਦਿੱਤੀ ਹੈ। ਇਸ ਤਹਿਤ ਪਹਿਲੇ ਗੇੜ ਵਿਚ 21 ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈਕ ਦਿੱਤੇ ਗਏ। ਸਰਕਟ ਹਾਊਸ ਵਿਚ ਮ੍ਰਿਤਕਾਂ ਦੇ ਵਾਰਸਾਂ ਨੂੰ ਗਮਗੀਨ ਮਾਹੌਲ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਬ੍ਰਹਮ ਮਹਿੰਦਰਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਨਵਜੋਤ ਸਿੱਧੂ ਨੇ ਚੈੱਕ ਭੇਟ ਕੀਤੇ। ਇਸ ਮੌਕੇ ਇਹ ਵੀ ਕਿਹਾ ਗਿਆ ਕਿ ਬਾਕੀ ਰਹਿੰਦੇ ਮੈਂਬਰਾਂ ਦੇ ਵਾਰਸਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਵੀ ਚੈੱਕ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਹਰ ਵੇਲੇ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਉਹ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅੰਮ੍ਰਿਤਸਰ ਰਹਿ ਕੇ ਇਸ ਕੰਮ ਦਾ ਜਾਇਜ਼ਾ ਲੈ ਰਹੇ ਹਨ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …