ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਨਹੀਂ ਹੋਵੇਗੀ ਆਤਿਸਬਾਜ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼
ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਸਨ, ਜਿਨ੍ਹਾਂ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਭੋਗ ਪਾਏ ਗਏ। ਇਸ ਮੌਕੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਜਲਦ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਵਾਪਰੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਦੇ ਸੋਗ ਵਜੋਂ ਇਸ ਵਾਰ ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਤਿਸ਼ਬਾਜ਼ੀ ਨਹੀਂ ਕੀਤੀ ਜਾਏਗੀ। ਇਸ ਤੋਂ ਇਲਾਵਾ ਹਰ ਵਾਰ ਦੀ ਤਰ੍ਹਾਂ ਹੁੰਦੀ ਦੀਪਮਾਲਾ ਵਿੱਚ ਇਸ ਵਾਰ ਬਦਲਾਅ ਕੀਤੇ ਜਾਣਗੇ। ਦੀਪਮਾਲਾ ਸਿਰਫ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਹੀ ਕੀਤੀ ਜਾਏਗੀ। ਬਾਕੀ ਸਾਰੇ ਗੁਰਦੁਆਰਿਆਂ ਵਿੱਚ ਦੀਪਮਾਲਾ ਨਹੀਂ ਹੋਏਗੀ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …