ਪ੍ਰਕਾਸ਼ ਸਿੰਘ ਬਾਦਲ ਨੇ ਰੇਲ ਹਾਦਸੇ ਨੂੰ ਦੱਸਿਆ ਵੱਡੀ ਤਰਾਸ਼ਦੀ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ਰੇਲ ਹਾਦਸੇ ਸਬੰਧੀ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਨੂੰ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੰਮ੍ਰਿਤਸਰ ਦੁਖਾਂਤ ਨੂੰ ਵੱਡੀ ਤ੍ਰਾਸਦੀ ਕਰਾਰ ਦਿੱਤਾ। ਉਨ੍ਹਾਂ ਨੇ ਸੂਬਾ ਸਰਕਾਰ ‘ਤੇ ਇਸ ਹਾਦਸੇ ਨੂੰ ਲੈ ਕੇ ਲਾਪਰਵਾਹੀ ਦੇ ਦੋਸ਼ ਵੀ ਲਗਾਏ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਮੌਕੇ ਕੈਪਟਨ ਅਮਰਿੰਦਰ ਸਿੰਘ ਆਪਣਾ ਵਿਦੇਸ਼ੀ ਦੌਰਾ ਫਿਲਹਾਲ ਟਾਲ ਸਕਦੇ ਸਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …