ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਵੀ ਅਕਾਲੀ ਦਲ ਵਿਚੋਂ ਦੇਣਗੇ ਅਸਤੀਫੇ
ਚੰਡੀਗੜ੍ਹ/ਬਿਊਰੋ ਨਿਊਜ਼
ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸ਼੍ਰੋਮਣੀ ਅਕਾਲੀ ਵਿਚੋਂ ਅਸਤੀਫੇ ਦੇਣ ਤੋਂ ਬਾਅਦ ਹੁਣ ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਵੀ ਅਸਤੀਫਾ ਦੇ ਦੇਣਗੇ। ਸ਼੍ਰੋਮਣੀ ਅਕਾਲੀ ਦਲ ਵਿਚੋਂ ਅਸਤੀਫੇ ਦੇਣ ਵਾਲਿਆਂ ਦਾ ਕਾਫਲਾ ਹੁਣ ਵਧਦਾ ਹੀ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਆਗੂਆਂ ਦਾ ਤਾਲਮੇਲ ਬਰਗਾੜੀ ਮੋਰਚੇ ਦੇ ਆਗੂਆਂ ਨਾਲ ਬਣਿਆ ਹੋਇਆ ਹੈ। ਇਸ ਲਈ ਆਉਂਦੇ ਦਿਨਾਂ ਵਿੱਚ ਸਿੱਖ ਸਿਆਸਤ ਕੋਈ ਨਵਾਂ ਮੋੜ ਲੈ ਸਕਦੀ ਹੈ। ਰਤਨ ਸਿੰਘ ਅਜਨਾਲਾ ਦਾ ਕਹਿਣਾ ਸੀ ਕਿ ਸਾਡਾ ਕਾਫ਼ਲਾ ਵੱਡਾ ਹੋ ਰਿਹਾ ਹੈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …