ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਅਸਤੀਫਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬ੍ਰਹਮਪੁਰਾ ਦਾ ਕਹਿਣਾ ਹੈ ਕਿ ਉਮਰ ਵਡੇਰੀ ਹੋਣ ਕਾਰਨ ਉਨ੍ਹਾਂ ਦਾ ਪਾਰਟੀ ਲਈ ਕੰਮ ਕਰਨਾ ਹੁਣ ਮੁਸ਼ਕਲ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ। ਬ੍ਰਹਮਪੁਰਾ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਮੈਂਬਰ ਵਜੋਂ ਪਾਰਟੀ ਵਿਚ ਬਣੇ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਰਤਨ ਸਿੰਘ ਅਜਨਾਲਾ ਵੀ ਸਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨਾਲ ਨਾਰਾਜ਼ਗੀ ਦੇ ਚੱਲਦਿਆਂ ਪਾਰਟੀ ਦੇ ਇਨ੍ਹਾਂ ਟਕਸਾਲੀ ਆਗੂਆਂ ਨੇ ਪਟਿਆਲਾ ਰੈਲੀ ਵਿਚ ਹਿੱਸਾ ਨਹੀਂ ਲਿਆ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੀ ਅਕਾਲੀ ਦਲ ਦਾ ਸਾਥ ਛੱਡ ਚੁੱਕੇ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …