-7.1 C
Toronto
Friday, February 6, 2026
spot_img
Homeਭਾਰਤਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਮਾਰੇ ਗਏ ਅੱਤਵਾਦੀਆਂ ਦਾ ਸਬੰਧ ਲਸ਼ਕਰ ਏ ਤੋਇਬਾ ਨਾਲ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਨੌਗਾਮ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ। ਮਾਰੇ ਗਏ ਦੋਵਾਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਦੋਵੇਂ ਅੱਤਵਾਦੀ ਅਨੰਤਨਾਗ ਦੇ ਰਹਿਣ ਵਾਲੇ ਸਨ ਅਤੇ ਇਨ੍ਹਾਂ ਦਾ ਸਬੰਧ ਲਸ਼ਕਰ-ਏ-ਤੋਇਬਾ ਨਾਲ ਸੀ। ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਨਾਲ ਫੈਲੇ। ਮੁਕਾਬਲੇ ਦੌਰਾਨ ਸਥਾਨਕ ਲੋਕਾਂ ਨੇ ਸੁਰੱਖਿਆ ਬਲਾਂ ‘ਤੇ ਪਥਰਾਅ ਵੀ ਕੀਤਾ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਸੀ ਅਤੇ ਕਿਹਾ ਸੀ ਕਿ ਕੇਂਦਰ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਪਰ ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ।

RELATED ARTICLES
POPULAR POSTS