Breaking News
Home / ਪੰਜਾਬ / ਬਰਗਾੜੀ ਮੋਰਚੇ ਦੇ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਬਰਗਾੜੀ ਮੋਰਚੇ ਦੇ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਬਾਦਲਾਂ ਦੀ ਤੁਰੰਤ ਗ੍ਰਿਫਤਾਰੀ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਅੱਜ ਬਰਗਾੜੀ ਮੋਰਚੇ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫਦ ਵਿਚ ਬੀਰਦਵਿੰਦਰ ਸਿੰਘ, ਸੁੱਚਾ ਸਿੰਘ ਛੋਟੇਪੁਰ, ਬਲਵਿੰਦਰ ਸਿੰਘ ਬੈਂਸ, ਡਾ. ਧਰਮਵੀਰ ਗਾਂਧੀ ਸਮੇਤ ਕਈ ਹੋਰ ਸਿਆਸੀ ਤੇ ਧਾਰਮਿਕ ਸ਼ਖਸੀਅਤਾਂ ਸ਼ਾਮਲ ਸਨ।ઠ ਰਾਜਪਾਲ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਰਾਜਪਾਲ ਨੂੰ ਜ਼ਮੀਨੀ ਹਕੀਕਤ ਬਾਰੇ ਜਾਣੂ ਕਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਵਿਚ ਰਾਜਪਾਲ ਨੂੰ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੁੱਦਿਆਂ ਬਾਰੇ ਮੰਗ ਪੱਤਰ ਦਿੱਤਾ। ਜ਼ਿਕਰਯੋਗ ਹੈ ਕਿ ਵਫਦ ਨੇ ਬਾਦਲਾਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ ਤੇ ਨਾਲ ਹੀ ਪ੍ਰਦਰਸ਼ਨਕਾਰੀਆਂ ‘ਤੇ ਪਾਏ 307 ਦੇ ਪਰਚੇ ਵਾਪਸ ਕਰਨ ਦੀ ਵੀ ਮੰਗ ਕੀਤੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …