ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਜੀ.ਕੇ ਨੇ ਮੁੜ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ। ਜੀ.ਕੇ ਨੇ ਪਿਛਲੇ ਮਹੀਨੇ ਪ੍ਰਧਾਨਗੀ ਦੇ ਅਹੁਦੇ ਤੋਂ ਇਕ ਪਾਸੇ ਹੋਣ ਦਾ ਫੈਸਲਾ ਕੀਤਾ ਸੀ। ਜੀਕੇ ਨੇ ਦੱਸਿਆ ਸੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦੀਆਂ ਤਿਆਰੀਆਂ ਅਤੇ ਹੋਰ ਰੁਝੇਵਿਆਂ ਕਰਕੇ ਕੁਝ ਸਮੇਂ ਲਈ ਪ੍ਰਧਾਨਗੀ ਦੀ ਜ਼ਿੰਮੇਵਾਰੀ ਛੱਡ ਰਹੇ ਹਨ। ਜੀ.ਕੇ ਨੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਕੁਝ ਦਿਨਾਂ ਲਈ ਆਪਣੇ ਕੰਮ ਦਾ ਚਾਰਜ ਸੌਂਪਿਆ ਸੀ। ਇਸ ਤੋਂ ਪਹਿਲਾਂ ਇਹ ਵੀ ਚਰਚਾ ਛਿੜੀ ਰਹੀ ਕਿ ਜੀਕੇ ਨੇ ਸੁਖਬੀਰ ਬਾਦਲ ਨਾਲ ਨਰਾਜ਼ਗੀ ਕਰਕੇ ਹੀ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਛੱਡੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …