ਕਿਹਾ – ਆਪਣੇ ਬੱਚਿਆਂ ਵਾਂਗ ਕਰਾਂਗਾ ਰੇਲ ਹਾਦਸੇ ਦੇ ਪੀੜਤਾਂ ਦੀ ਸੰਭਾਲ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਸਿਟੀ ਸੈਂਟਰ ਗੁਰੂ ਨਾਨਕ ਆਡੀਟੋਰੀਅਮ ਵਿਚ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਚੇਚੇ ਤੌਰ ‘ਤੇ ਪਹੁੰਚੇ। ਸਮਾਗਮ ਦੀ ਸ਼ੁਰੂਆਤ ਵਿਚ ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਮੇਰੇ ‘ਤੇ ਕਈ ਅਹਿਸਾਨ ਹਨ ਅਤੇ ਰੇਲ ਹਾਦਸੇ ਦੇ ਪੀੜਤਾਂ ਦੀ ਉਹ ਆਪਣੇ ਬੱਚਿਆਂ ਵਾਂਗ ਦੇਖ-ਭਾਲ ਕਰਨਗੇ।ઠਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਆਡੀਟੋਰੀਅਮ ਬਣਾਉਣ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਵਿਚੋਂ ਸੀਨੀਅਰ ਆਗੂਆਂ ਵਲੋਂ ਦਿੱਤੇ ਜਾ ਰਹੇ ਅਸਤੀਫਿਆਂ ਬਾਰੇ ਬ੍ਰਹਮ ਮਹਿੰਦਰਾ ਤੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਇਸ ਤਰ੍ਹਾਂ ਦੀ ਲਿਸਟ ਅਜੇ ਬਹੁਤ ਲੰਬੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …