ਕੈਪਟਨ ਅਮਰਿੰਦਰ ਦਾ ਇਜ਼ਰਾਈਲ ਤੋਂ ਸੁਨੇਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਵਾਪਰੇ ਇਸ ਦਰਦਨਾਕ ਰੇਲ ਹਾਦਸੇ ਵਿਚ 66 ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ, ਜੋ ਕਿ ਇਸ ਵੇਲੇ ਆਪਣੀ ਪੰਜ ਦਿਨਾਂ ਇਜ਼ਰਾਇਲ ਯਾਤਰਾ ‘ਤੇ ਹਨ, ਨੇ ਕਿਹਾ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਚੱਲ ਰਹੀ ਹੈ ਤੇ ਜਾਂਚ ਪੁਰੀ ਹੋਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ ਹਾਦਸੇ ਪਿੱਛੇ ਕੌਣ ਜ਼ਿੰਮੇਵਾਰ ਹੈ।
ਕੈਪਟਨ ਨੇ ਕਿਹਾ ਕਿ ਇਜ਼ਰਾਇਲ ਆਉਣ ਤੋਂ ਬਾਅਦ ਵੀ ਮੈਂ ਆਪਣੀ ਕੈਬਨਿਟ ਦੇ ਮੰਤਰੀਆਂ ਨਾਲ ਸੰਪਰਕ ਵਿਚ ਹਾਂ ਤੇ ਮੈਨੂੰ ਰੋਜ਼ਾਨਾ ਦੀ ਰਿਪੋਰਟ ਮਿਲ ਰਹੀ ਹੈ। ਧਿਆਨ ਰਹੇ ਕਿ ਇਸ ਹਾਦਸੇ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਕੈਪਟਨ ਦੇ ਇਜ਼ਰਾਇਲ ਦੌਰੇ ਦੀ ਨਿੰਦਾ ਕੀਤੀ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …