ਭਾਰਤ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਜੋ ਸਖ਼ਤ ਫ਼ੈਸਲੇ ਲੈ ਸਕੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦਾ ਕਹਿਣਾ ਹੈ ਕਿ ਭਾਰਤ ਨੂੰ ਅਗਲੇ 10 ਸਾਲ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਸਖ਼ਤ ਫ਼ੈਸਲੇ ਲੈ ਸਕੇ। ਉਨ੍ਹਾਂ ਕਿਹਾ ਕਿ ਕਮਜ਼ੋਰ ਗੱਠਜੋੜ ਭਾਰਤ ਲਈ ਚੰਗਾ ਨਹੀ ਹੈ। ਡੋਭਾਲ ਨੇ ਕਿਹਾ ਕਿ ਭਾਰਤ ਅਗਲੇ ਕੁਝ ਸਾਲਾਂ ਲਈ ਨਰਮ ਸਰਕਾਰ ਨੂੰ ਸਹਿਣ ਨਹੀਂ ਕਰ ਸਕਦਾ ਕਿਉਂਕਿ ਸਾਨੂੰ ਸਖਤ ਫੈਸਲੇ ਲੈਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਮਜ਼ੋਰ ਗਠਜੋੜ ਦੀ ਸਰਕਾਰ ਨਾਲ ਭਾਰਤ ਵੀ ਕਮਜ਼ੋਰ ਹੋਵੇਗਾ ਅਤੇ ਇਹ ਦੇਸ਼ ਲਈ ਚੰਗਾ ਸੰਕੇਤ ਨਹੀਂ ਹੈ। ਕਸ਼ਮੀਰ ਮੁੱਦੇ ‘ਤੇ ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਜਵਾਹਰ ਲਾਲ ਨਹਿਰੂ ਨੇ ਇਸ ਮਾਮਲੇ ‘ਤੇ ਸਰਦਾਰ ਪਟੇਲ ਦੀ ਗੱਲ ਨਹੀਂ ਮੰਨੀ ਸੀ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …