ਕੈਲਗਰੀ : ਅੰਮ੍ਰਿਤਸਰ ਰੇਲ ਹਾਦਸੇ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜਸਟਿਸ ਟਰੂਡੋ ਨੇ ਇਕ ਟਵੀਟ ઠਰਾਹੀਂ ਕਿਹਾ ਕਿ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਾਸੀਆਂ ਨੇ ਤੁਹਾਨੂੰ ਦਿਲ ਵਿਚ ਵਸਾਇਆ ਹੈ ਅਤੇ ਅਸੀਂ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹਾਂ। ਕੈਨੇਡਾ ਇਸ ਦੁੱਖ ਦੀ ਘੜੀ ਵਿਚ ਪੀੜਤਾਂ ਦੇ ਨਾਲ ਹੈ। ਇਸ ਤੋਂ ਇਲਾਵਾ ਅਲਬਰਟਾ ਦੀ ਪ੍ਰੀਮੀਅਰ ਰਚੇਲ ਨੋਟਲੀ, ਸੰਸਦ ਮੈਂਬਰ ਦਰਸ਼ਨ ਸਿੰਘ ਕੰਗ, ਸਮਾਜਿਕ ਸੇਵਾਵਾਂ ਬਾਰੇ ਮੰਤਰੀ ਇਰਫ਼ਾਨ ਸਾਬੀਰ ਤੇ ਵਿਧਾਇਕ ਪ੍ਰਭ ਗਿੱਲ ਨੇ ਅੰਮ੍ਰਿਤਸਰ ਰੇਲ ਹਾਦਸੇ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …