ਮਾਲਟਨ/ਬਿਊਰੋ ਨਿਊਜ਼ : ਗੁਰੁ ਪੰਥ ਦੇ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਆਗਮਨ ਪੁਰਬ ਟੋਰਾਂਟੋ ਦੀਆਂ ਸੰਗਤਾਂ ਵਲੋਂ ਇਥੋਂ ਦੇ ਗੁਰੁ ਘਰ ਸ੍ਰੀ ਗੁਰੁ ਸਿੰਘ ਸਭਾ ਮਾਲਟਨ ਵਿਖੇ 4 ਨਵੰਬਰ ਦਿਨ ਸ਼ੁਕਰਵਾਰ ਨੂੰ ਮਨਾਇਆ ਜਾਵੇਗਾ।
ਪ੍ਰਬੰਧਕ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਸੰਧੂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 2 ਨਵੰਬਰ ਦਿਨ ਸ਼ੁਕਰਵਾਰ ਨੁੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ ਜਿਨ੍ਹਾਂ ਦੇ ਭੋਗ 4 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ।
ਉਪਰੰਤ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ ਅਤੇ ਢਾਡੀ ਜਥਿਆਂ ਵਲੋਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਾਰਾ ਦਿਨ ਗੁਰੁ ਕਾ ਲੰਗਰ ਅਤੁੱਟ ਵਰਤੇਗਾ। ਸੰਗਤਾਂ ਨੂੰ ਹੁੰਮਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।
ਮਾਤਾ ਸਾਹਿਬ ਕੌਰ ਜੀ ਦਾ ਆਗਮਨ ਪੁਰਬ ਮਾਲਟਨ ਗੁਰੂਘਰ ਵਿਖੇ 4 ਨਵੰਬਰ ਨੂੰ ਮਨਾਇਆ ਜਾਵੇਗਾ
RELATED ARTICLES

