ਸਰਕਾਰ ਦੇ ਤਿੰਨ ਸਾਲ ਮੁਕੰਮਲ ਹੋਣ ‘ਤੇ ਗਿਣਾਈਆਂ ਉਪਲੱਬਧੀਆਂ
ਬਰੈਂਪਟਨ : ਬਰੈਂਪਟਨ ਉੱਤਰੀ ਤੋਂ ਸੰਸਦ ਮੈਂਬਰ ਰੂਬੀ ਸਹੋਤਾ ਨੇ ਜਸਟਿਨ ਟਰੂਡੋ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਆਪਣੀਆਂ ਉਪਲੱਬਧੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੈਨੇਡਾ ਨੂੰ ਨਵੀਨ ਆਲਮੀ ਅਰਥਵਿਵਸਥਾ ਬਣਾਉਣ ਲਈ ਕਈ ਵਧੀਆ ਕਦਮ ਚੁੱਕੇ ਹਨ। ‘ਇਨੋਵੇਸ਼ਨ ਕੈਨੇਡਾ’ ਲਗਾਤਾਰ ਉੱਦਮੀਆਂ ਨੂੰ ਸਲਾਹ ਦੇਣ ਅਤੇ ਵਿੱਤ ਪੋਸ਼ਣ ਕਰਨ ਲਈ ਨਵੇਂ ਤਰੀਕੇ ਤਲਾਸ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਪਰ ਕਲੱਸਟਰ ਪਹਿਲ ਆਪਣੀਆਂ ਸਥਾਨਕ ਅਰਥਵਿਵਸਥਾਵਾਂ ਨੂੰ ਅਤਿ ਆਧੁਨਿਕ ਖੋਜ ਅਤੇ ਤਕਨਾਲੋਜੀ ਦੇ ਉਦਯੋਗ ਦੇ ਕੇਂਦਰਾਂ ਵਿੱਚ ਬਦਲਣ ਲਈ ਪ੍ਰੋਤਸਾਹਿਤ ਕਰ ਰਹੀ ਹੈ। ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਜਨਤਕ ਅਤੇ ਨਿੱਜੀ ਖੇਤਰ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨਵੀਨਤਾ ਨੂੰ ਹੋਰ ਅੱਗੇ ਵਧਾਉਣ ਲਈ ਸਾਡੀ ਸਰਕਾਰ ਨੇ ਅਗਲੇ ਸਾਲ ਤੋਂ ਸ਼ੁਰੂ ਹੋਣ ਵਾਲੇ ਲਘੂ ਵਪਾਰ ਟੈਕਸ ਦੀ ਦਰ ਨੂੰ 9 ਫੀਸਦੀ ਤੱਕ ਘਟਾ ਦਿੱਤਾ ਹੈ, ਇਹ ਜੀ-7 ਦੇਸ਼ਾਂ ਵਿੱਚ ਸਭ ਤੋਂ ਘੱਟ ਵਪਾਰਕ ਟੈਕਸ ਦਰ ਹੈ। ਸਹੋਤਾ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਸੀ-76 ਬਿੱਲ ਦਾ ਅਧਿਐਨ ਕੀਤਾ ਹੈ ਜੋ ਕੈਨੇਡਾ ਦੀਆਂ ਜਮਹੂਰੀ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਜਿਸ ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਪਹੁੰਚਯੋਗ ਬਣਾਇਆ ਜਾਏਗਾ। ਇਹ ਕੈਨੇਡਾ ਦੀਆਂ ਚੋਣਾਂ ਵਿੱਚ ਵਿਦੇਸ਼ੀ ਪ੍ਰਭਾਵ ਨੂੰ ਘੱਟ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਬਰੈਂਪਟਨ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਧਦੇ ਸ਼ਹਿਰਾਂ ਵਿੱਚੋਂ ਇੱਕ ਹੈ। ਸਰਕਾਰ ਮੱਧ ਵਰਗ ਦੀ ਮਦਦ ਕਰਨ ਲਈ ਵੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਜਿਹੜਾ ਕਾਰਜ ਕੀਤਾ, ਉਹ ਮੱਧ ਵਰਗ ਲਈ ਟੈਕਸ ਘੱਟ ਕਰਨਾ ਸੀ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …