Breaking News
Home / ਪੰਜਾਬ / ‘ਆਪ’ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਜਾਣ ਲਈ ਮਿਲੀ ਆਗਿਆ

‘ਆਪ’ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਜਾਣ ਲਈ ਮਿਲੀ ਆਗਿਆ

ਲੰਘੇ ਜੁਲਾਈ ਮਹੀਨੇ ਇਨ੍ਹਾਂ ਵਿਧਾਇਕਾਂ ਨੂੰ ਓਟਵਾ ਹਵਾਈ ਅੱਡੇ ‘ਚ ਨਹੀਂ ਹੋਣ ਦਿੱਤਾ ਸੀ ਦਾਖਲ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨਾਲ ਸਬੰਧਤ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਲੰਘੇ ਜੁਲਾਈ ਮਹੀਨੇ ਕੈਨੇਡੀਅਨ ਅਧਿਕਾਰੀਆਂ ਨੇ ਓਟਵਾ ਹਵਾਈ ਅੱਡੇ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ ਸੀ। ਹੁਣ ਕੈਨੇਡਾ ਨੇ ਇਨ੍ਹਾਂ ਲਈ ਮੁੜ ਦਰਵਾਜ਼ੇ ਖੋਲ੍ਹ ਦਿੱਤੇ ਹਨ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਿਖੇ ਪੱਤਰ ਵਿੱਚੋਂ ਮਿਲੀ ਹੈ। ਧਿਆਨ ਰਹੇ ਕਿ ਇਨ੍ਹਾਂ ਵਿਧਾਇਕਾਂ ਨਾਲ ਹੋਏ ਬੁਰੇ ਵਿਹਾਰ ਉਤੇ ਚਿੰਤਾ ਜ਼ਾਹਿਰ ਕਰਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੇ 25 ਜੁਲਾਈ ਨੂੰ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਸੀ। ਰਾਣਾ ਕੇ.ਪੀ. ਨੇ ਇਸ ਮਾਮਲੇ ਸਬੰਧੀ ਵਿਦੇਸ਼ ਮੰਤਰੀ ਦੇ ਸੁਹਿਰਦ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਣਾ ਕੇਪੀ ਨੇ ਸਾਰੇ ਵਿਧਾਇਕਾਂ ਨੂੰ ਵਿਦੇਸ਼ ਜਾਣ ਸਮੇਂ ਵਿਦੇਸ਼ ਮੰਤਰਾਲੇ ਤੋਂ ਰਾਜਸੀ ਮਨਜ਼ੂਰੀ ਹਾਸਲ ਕਰਨ ਅਤੇ ਵਿਦੇਸ਼ ਵਿੱਚ ਭਾਰਤੀ ਮਿਸ਼ਨ ਨੂੰ ਅਗਾਊਂ ਜਾਣਕਾਰੀ ਦੇਣ ਤੋਂ ਇਲਾਵਾ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …