Breaking News
Home / ਪੰਜਾਬ / ਭੋਲਾ ਡਰੱਗ ਰੈਕਟ ਮਾਮਲੇ ‘ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੂੰ ਮਿਲੀ ਜ਼ਮਾਨਤ

ਭੋਲਾ ਡਰੱਗ ਰੈਕਟ ਮਾਮਲੇ ‘ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੂੰ ਮਿਲੀ ਜ਼ਮਾਨਤ

ਸੁਣਵਾਈ ਦੌਰਾਨ ਈ.ਡੀ. ਨਹੀਂ ਦੇ ਸਪੱਸ਼ਟ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਛੇ ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ਵਿਚ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਬੇਟੇ ਦਮਨਵੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਅਵਿਨਾਸ਼ ਚੰਦਰ, ਕੈਲਾਸ਼ ਸਰਦਾਨਾ, ਸੁਸ਼ੀਲ ਸਰਦਾਨਾ, ਰਸ਼ਮੀ ਸਰਦਾਨਾ ਨੂੰ ਵੀ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ। ਇਸ ਤੋਂ ਇਲਾਵਾ ਜਗਜੀਤ ਚਾਹਲ, ਦਵਿੰਦਰ ਕਾਂਤ ਸ਼ਰਮਾ ਅਤੇ ਹੋਰਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਟਰਾਇਲ ਕੋਰਟ ਵਿਚ ਚੱਲ ਰਹੇ ਮਾਮਲੇ ਦੀ ਰਿਪੋਰਟ 4 ਹਫਤਿਆਂ ਅੰਦਰ ਮੰਗੀ ਹੈ। ਦੋਸ਼ੀਆਂ ‘ਤੇ ਮਨੀ ਲਾਂਡਰਿੰਗ ਅਤੇ ਐੱਨ. ਡੀ. ਪੀ. ਸੀ. ਐਕਟ ਤਹਿਤ ਮਾਮਲੇ ਦਰਜ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਹੋਣੀ ਤੈਅ ਕੀਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਈ. ਡੀ. ਨੂੰ ਮਾਮਲੇ ਸਬੰਧੀ ਕਈ ਸਵਾਲ ਪੁੱਛੇ, ਜਿਸ ਦਾ ਜਵਾਬ ਈ. ਡੀ. ਨਹੀਂ ਦੇ ਸਕੇ।

Check Also

ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : …