ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕੀ ਰਾਜਦੂਤ ਕੈਨੇਥ ਆਈ ਜਸਟਰ ਨੇ ਬੁੱਧਵਾਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਕੈਨੇਥ ਆਈ ਜਸਟਰ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਅਮਰੀਕੀ ਰਾਜਦੂਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਸਮੇਂ ਹੋਏ ਅਨੁਭਵ ਨੂੰ ਯਾਤਰੂ ਬੁੱਕ ਵਿਚ ਦਰਜ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਇਹ ਯਾਤਰਾ ਯਾਦਗਾਰੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਬੇਹੱਦ ਸ਼ਾਨਦਾਰ ਤੇ ਮਨਮੋਹਕ ਅਸਥਾਨ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …