ਪਿਸ਼ਾਵਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਪਿਸ਼ਾਵਰ ਸ਼ਹਿਰ ਵਿਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦੋ ਪਹੀਆ ਵਾਹਨ ਚਲਾਉਣ ਦੌਰਾਨ ਹੈਲਮਟ ਪਾਉਣ ਤੋਂ ਛੋਟ ਦੇ ਦਿੱਤੀ ਗਈ ਹੈ। ਇਸ ਸਬੰਧੀ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਮੈਂਬਰ ਵਲੋਂ ਖੈਬਰ ਪਖਤੂਨਵਾ ਅਸੈਂਬਲੀ ਵਿਚ ਇਹ ਮੁੱਦਾ ਉਠਾਇਆ ਗਿਆ ਸੀ। ਹੁਣ ਇਹ ਛੋਟ ਦਸਤਾਰ ਸਜਾਉਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਖੈਬਰ ਪਖਤੂਨਵਾ ਵਿਚ ਇਸ ਸਮੇਂ 60 ਹਜ਼ਾਰ ਸਿੱਖ ਰਹਿੰਦੇ ਹਨ, ਜਿਨ੍ਹਾਂ ਵਿਚੋਂ ਇਕੱਲੇ ਪਿਸ਼ਾਵਰ ਵਿਚ 15 ਹਜ਼ਾਰ ਸਿੱਖ ਰਹਿ ਰਹੇ ਹਨ। ਇਸੇ ਦੌਰਾਨ ਪਿਸ਼ਾਵਰ ਦੇ ਐਸਐਸਪੀ ਨੇ ਸਿੱਖ ਭਾਈਚਾਰੇ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …