Breaking News
Home / ਭਾਰਤ / ਜੰਮੂ ਕਸ਼ਮੀਰ ਦੇ ਸੋਪੋਰ ਇਲਾਕੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ਦੇ ਸੋਪੋਰ ਇਲਾਕੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਮੁਕਾਬਲੇ ਵਿਚ ਇਕ ਜਵਾਨ ਵੀ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਉਤਰੀ ਕਸ਼ਮੀਰ ਦੇ ਸੋਪੋਰ ਦੇ ਬੇਹਰਮਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਅੱਜ ਸਵੇਰੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਅਤੇ ਇਕ ਜਵਾਨ ਲਾਂਸ ਨਾਇਕ ਬਰਜੇਸ਼ ਕੁਮਾਰ ਵੀ ਸ਼ਹੀਦ ਹੋ ਗਿਆ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਖੁਦ ਨੂੰ ਘਿਰੇ ਹੋਏ ਦੇਖ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਗੋਲੀਬਾਰੀ ਕਰਕੇ ਦੋ ਅੱਤਵਾਦੀ ਨੂੰ ਮਾਰ ਮੁਕਾਇਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਪੁਲਾਵਾਮਾ ਜ਼ਿਲ੍ਹੇ ਦੇ ਤਰਾਲ ਵਿਚ ਅੱਤਵਾਦੀਆਂ ਨੇ ਫੌਜ ਦੇ ਕੈਂਪ ‘ਤੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਸੀ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …