ਵਿਜੀਲੈਂਸ ਕਮਿਸ਼ਨ ਕਰੇਗਾ ਸੀਬੀਆਈ ਮਾਮਲੇ ਦੀ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਬੀਆਈ ਵਿਚ ਰਿਸ਼ਵਤਖੋਰੀ ਵਿਵਾਦ ਤੋਂ ਬਾਅਦ ਜਾਂਚ ਏਜੰਸੀ ਦੇ ਮੁਖੀ ਆਲੋਕ ਵਰਮਾ ਨੂੰ ਛੁੱਟੀ ‘ਤੇ ਭੇਜੇ ਜਾਣ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਵਰਮਾ ਨਾਲ ਜੁੜੇ ਮਾਮਲੇ ਦੀ ਜਾਂਚ ਦੋ ਹਫਤਿਆਂ ਵਿਚ ਪੂਰੀ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਏ.ਕੇ. ਪਟਨਾਇਕ ਦੀ ਅਗਵਾਈ ਵਿਚ ਇਹ ਜਾਂਚ ਕੇਂਦਰੀ ਵਿਜੀਲੈਂਸ ਕਮਿਸ਼ਨ ਕਰੇਗਾ। ਵਿਜੀਲੈਂਸ ਕਮਿਸ਼ਨ ਦੋ ਹਫ਼ਤਿਆਂ ਅੰਦਰ ਇਸ ‘ਤੇ ਰਿਪੋਰਟ ਤਿਆਰ ਕਰਕੇ ਅਦਾਲਤ ਨੂੰ ਸੌਂਪੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ ਦੇ ਅੰਤ੍ਰਿਮ ਮੁਖੀ ਨਾਗੇਸ਼ਵਰ ਰਾਓ ਕੋਈ ਵੀ ਵੱਡਾ ਫੈਸਲਾ ਨਹੀਂ ਲੈ ਸਕਣਗੇ। ਮਾਮਲੇ ਦੀ ਅਗਵਾਈ 12 ਨਵੰਬਰ ਨੂੰ ਹੋਵੇਗੀ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …