Breaking News
Home / ਪੰਜਾਬ / ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੋਵਰ ਵਿਚ ਇਸ਼ਨਾਨ ਕੀਤਾ। ਸਵੇਰ ਤੋਂ ਦੁਪਹਿਰ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌ ਸਜਾਏ ਗਏ। ਧਿਆਨ ਰਹੇ ਕਿ ਲੰਘੇ ਕੱਲ੍ਹ ਨਗਰ ਕੀਰਤਨ ਵੀ ਸਜਾਏ ਗਏ ਸਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਪ੍ਰੇਮ ਅਤੇ ਸ਼ਾਂਤੀ ਦਾ ਸੰਦੇਸ਼ ਸਦੀਆਂ ਤੋਂ ਲਗਾਤਾਰ ਮਾਨਵਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਰਾਮਦਾਸ ਜੀ ਦੀ ਦਰਜ ਬਾਣੀ ਦੀ ਲੋਕਾਂ ਲਈ ਬਹੁਤ ਮਹਾਨਤਾ ਹੈ।

Check Also

ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ

  ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …