ਕਿਹਾ – ਇਹ ਸਭ ਗਲਤੀ ਨਾਲ ਹੋ ਗਿਆ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਮਹਿਲਾ ਆਈਏਐਸ ਅਫ਼ਸਰ ਨੂੰ ਮੈਸੇਜ ਭੇਜਣ ਦੀ ਗੱਲ ਕਬੂਲ ਕਰ ਲਈ ਹੈ। ਚੰਨੀ ਨੇ ਕਿਹਾ ਕਿ ਇਹ ਸਭ ਗਲਤੀ ਨਾਲ ਹੋ ਗਿਆ ਸੀ। ਇਸ ਦੇ ਨਾਲ ਹੀ ਚੰਨੀ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਪਹਿਲਾਂ ਹੀ ਸੁਲਝਾ ਲਿਆ ਗਿਆ ਹੈ। ਵਿਦੇਸ਼ ਦੌਰੇ ‘ਤੇ ਗਏ ਚੰਨੀ ਨੇ ਕਿਹਾ ਕਿ ਮਹਿਲਾ ਅਫ਼ਸਰ ਨੂੰ ਗ਼ਲਤੀ ਨਾਲ ਮੈਸੇਜ ਭੇਜਿਆ ਗਿਆ ਸੀ ਪਰ ਹੁਣ ਸਿਆਸੀ ਕਾਰਨਾਂ ਕਰਕੇ ਇਸ ਨੂੰ ਹੋਰ ਉਭਾਰਿਆ ਜਾ ਰਿਹਾ ਹੈ। ਧਿਆਨ ਰਹੇ ਕਿ ਇੱਕ ਮਹਿਲਾ ਆਈਏਐਸ ਅਫ਼ਸਰ ਨੇ ਚਰਨਜੀਤ ਚੰਨੀ ਉੱਤੇ ਗਲਤ ਮੈਸੇਜ ਭੇਜਣ ਦਾ ਇਲਜ਼ਾਮ ਲਾਇਆ ਸੀ ਪਰ ਮਹਿਲਾ ਅਧਿਕਾਰੀ ਨੇ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।
ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਚੰਨੀ ਦਾ ਬਚਾਅ ਕਰਦਿਆਂ ਕਿਹਾ ਕਿ ਪਾਰਟੀ ਕੋਲ ਮੀ ਟੂ ਮਾਮਲੇ ਦੀ ਕੋਈ ਵੀ ਸ਼ਿਕਾਇਤ ਨਹੀਂ ਆਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਅਖਬਾਰਾਂ ਦੀਆਂ ਸੁਰਖੀਆਂ ਦਾ ਜਵਾਬ ਦੇ ਦਿੱਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੈਸੇਜ ਭੇਜਣਾ ਮੀ ਟੂ ਦੇ ਦਾਇਰੇ ਵਿਚ ਨਹੀਂ ਆਉਂਦਾ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …