ਵਿਦੇਸ਼ ਮੰਤਰਾਲੇ ਨੇ ਹਾਲੇ ਤੱਕ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਭਾਰਤ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਭਾਰਤ ਵਲੋਂ ਟਰੰਪ ਨੂੰ ਇਸੇ ਸਾਲ ਅਗਸਤ ਮਹੀਨੇ ਵਿਚ ਸੱਦਾ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰਾਲੇ ਨੇ ਇਸ ਮੁੱਦੇ ‘ਤੇ ਹਾਲੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ। ਪਿਛਲੇ ਕੁਝ ਦਿਨਾਂ ਤੋਂ ਅਮਰੀਕੀ ਅਧਿਕਾਰੀ ਇਸ ਵੱਲ ਇਸ਼ਾਰਾ ਕਰ ਰਹੇ ਸਨ ਕਿ ਡੋਨਾਲਡ ਟਰੰਪ ਭਾਰਤੀ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਬਣਨ ਦੇ ਭਾਰਤੀ ਸੱਦੇ ਨੂੰ ਠੁਕਰਾ ਸਕਦੇ ਹਨ। ਰਾਸ਼ਟਰਪਤੀ ਟਰੰਪ ਦੇ ਇਸ ਕਦਮ ਨਾਲ ਭਾਰਤ ਤੇ ਅਮਰੀਕਾ ਦੇ ਰਿਸ਼ਤਿਆਂ ਵਿਚ ਕਮਜੋਰੀ ਆਏਗੀ। ਇਹ ਇਸ ਲਈ ਵੀ ਥੋੜ੍ਹਾ ਹੈਰਾਨ ਕਰਨ ਵਾਲਾ ਹੈ ਕਿਉਂਕਿ ਟਰੰਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਵਾਂ ਦੇਸ਼ਾਂ ਵਿਚ ਚੰਗੇ ਸਬੰਧ ਹੋਣ ਦਾ ਦਾਅਵਾ ਕਰਦੇ ਹਨ। ਧਿਆਨ ਰਹੇ ਕਿ ਭਾਰਤ ਨੇ ਅਨੇਕ ਮੁੱਦਿਆਂ ‘ਤੇ ਅਮਰੀਕਾ ਨੂੰ ਨਜ਼ਰਅੰਦਾਜ਼ ਕਰਦੇ ਹੋਏ ਦੇਸ਼ ਹਿੱਤ ਵਿਚ ਫੈਸਲੇ ਲਏ ਹਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …