Breaking News
Home / ਪੰਜਾਬ / ਰੇਲ ਹਾਦਸੇ ਦੇ ਮਾਮਲੇ ‘ਚ ਹਾਈਕੋਰਟ ਵਲੋਂ ਨਵਜੋਤ ਕੌਰ ਤੇ ਪੰਜਾਬ ਸਰਕਾਰ ਨੂੰ ਰਾਹਤ

ਰੇਲ ਹਾਦਸੇ ਦੇ ਮਾਮਲੇ ‘ਚ ਹਾਈਕੋਰਟ ਵਲੋਂ ਨਵਜੋਤ ਕੌਰ ਤੇ ਪੰਜਾਬ ਸਰਕਾਰ ਨੂੰ ਰਾਹਤ

ਹਾਈਕੋਰਟ ਨੇ ਪਟੀਸ਼ਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਦੁਸਹਿਰਾ ਮੇਲੇ ਦੀ ਮੁੱਖ ਮਹਿਮਾਨ ਨਵਜੋਤ ਕੌਰ ਸਿੱਧੂ ਵਿਰੁੱਧ ਕਾਰਵਾਈ ਕਰਨ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਸਬੰਧੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ। ਹਾਈਕੋਰਟ ਨੇ ਨਵਜੋਤ ਕੌਰ ਸਿੱਧੂ ਦੇ ਪੱਖ ਵਿਚ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੇ ਮੌਕਿਆਂ ‘ਤੇ ਲੋਕ ਇਕੱਠ ਵਿਚ ਕਿਤੇ ਬੈਠ ਜਾਂਦੇ ਹਨ ਅਤੇ ਅਜਿਹੇ ਵਿਚ ਜੇਕਰ ਕੋਈ ਹਾਦਸਾ ਵਾਪਰ ਜਾਵੇ ਤਾਂ ਇਸ ਲਈ ਮੁੱਖ ਮਹਿਮਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਹਾਈਕੋਰਟ ਨੇ ਇਸ ਪਟੀਸ਼ਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ઠਜ਼ਿਕਰਯੋਗ ਕਿ ਗੁਰੂਗ੍ਰਾਮ ਦੇ ਇਕ ਵਕੀਲ ਵਲੋਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਐੱਸ. ਆਈ. ਟੀ. ਜਾਂ ਸੀ. ਬੀ. ਆਈ. ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ। ઠਪਟੀਸ਼ਨ ਕਰਤਾ ਵਲੋਂ ਨਵਜੋਤ ਕੌਰ ਸਿੱਧੂ ਸਮੇਤ ਦੁਸਹਿਰਾ ਕਮੇਟੀ ਦੇ ਪ੍ਰਬੰਧਕ ਮਿੱਠੂ ਮਦਾਨ, ਸੂਬਾ ਸਰਕਾਰ, ਡੀ. ਜੀ. ਪੀ., ਰੇਲਵੇ ਅਤੇ ਅੰਮ੍ਰਿਤਸਰ ਨਗਰ ਨਿਗਮ ਨੂੰ ਵੀ ਪਾਰਟੀ ਬਣਾਇਆ ਗਿਆ ਸੀ।

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …