ਕਿਹਾ – ਟਕਸਾਲੀ ਕਹਿਣ ਤਾਂ ਛੱਡ ਦਿਆਂਗਾ ਪ੍ਰਧਾਨਗੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੇ ਅੰਦਰੂਨੀ ਸੰਕਟ ਦੌਰਾਨ ਪਹਿਲੀ ਵਾਰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜੇਕਰ ਪਾਰਟੀ ਦੇ ਟਕਸਾਲੀ ਆਗੂ ਉਨ੍ਹਾਂ ਨੂੰ ਕਹਿਣਗੇ ਤਾਂ ਉਹ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦੇਣਗੇ। ਸੁਖਬੀਰ ਨੇ ਅੰਮ੍ਰਿਤਸਰ ਵਿਚ ਕਿਹਾ ਕਿ ਉਨ੍ਹਾਂ ਲਈ ਪਾਰਟੀ ਪਹਿਲਾਂ ਹੈ ਅਤੇ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਕੁਰਬਾਨੀ ਦੇਣ ਵਾਸਤੇ ਤਿਆਰ ਹਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨਰਾਜ਼ ਅਕਾਲੀ ਆਗੂ ਭਾਈ ਮਨਜੀਤ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਵੀ ਗਏ।
ਇਸ ਦੌਰਾਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਮੈਂ ਸੁਖਬੀਰ ਦੀ ਸੋਚ ਦਾ ਸਵਾਗਤ ਕਰਦਾ ਹਾਂ, ਕਿਉਂਕਿ ਪਾਰਟੀ ਸਭ ਤੋਂ ਵੱਡੀ ਹੈ ਅਤੇ ਪਾਰਟੀ ਦੀ ਬਿਹਤਰੀ ਲਈ ਪ੍ਰਧਾਨ ਤਾਂ ਕੀ ਹੋਰ ਵੀ ਅਹੁਦੇਦਾਰਾਂ ਨੂੰ ਆਪਣੇ ਅਹੁਦਿਆਂ ਦਾ ਤਿਆਗ ਕਰਨਾ ਚਾਹੀਦਾ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ਵਲੋਂ ਅਸਤੀਫੇ ਬਾਰੇ ਦਿੱਤੇ ਬਿਆਨ ਨੂੰ ਮਹਿਜ ਇਕ ਡਰਾਮਾ ਦੱਸਿਆ ਹੈ। ਇਸ ਦੌਰਾਨ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ ਹੈ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …