ਬਾਦਲਾਂ ਨੇ ਸਮਾਗਮ ਤੋਂ ਬਣਾਈ ਦੂਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅਹੁਦਾ ਸੰਭਾਲ ਲਿਆ। ਵਿਸ਼ੇਸ਼ ਸਮਾਗਮ ਦੌਰਾਨ ਧਾਰਮਿਕ ਜਥੇਬੰਦੀਆਂ ਦੀ ਮੌਜੂਦਗੀ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ। ਧਿਆਨ ਰਹੇ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮਾਫੀ ਦੇਣ ਕਰਕੇ ਵਿਵਾਦਾਂ ‘ਚ ਘਿਰੇ ਗਿਆਨੀ ਗੁਰਬਚਨ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਤੋਂ 22 ਅਕਤੂਬਰ ਨੂੰ ਅਸਤੀਫਾ ਦੇ ਦਿੱਤਾ ਸੀ। ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਟੀਮ ਇਕ ਪਾਸੇ ਹੀ ਰਹੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ, ਜੋਗਿੰਦਰ ਸਿੰਘ ਵੇਦਾਂਤੀ, ਮਨਜੀਤ ਸਿੰਘ ਜੀ.ਕੇ ਸਮੇਤ ਕਈ ਧਾਰਮਿਕ ਤੇ ਸਿੱਖ ਜਥੇਬੰਦੀਆਂ ਦੇ ਆਗੂ ਇਸ ਸਮਾਗਮ ਵਿਚ ਮੌਜੂਦ ਸਨ।ઠ
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …