ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਤੁਰਕੀ ਦੇ ਗੈਲੀਪੋਲੀ ਵਿਖੇ ਪਹਿਲੇ ਵਿਸ਼ਵ ਯੁੱਧ ਵਿਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਜ਼ਰਾਇਲ ਦੌਰੇ ਤੋਂ ਮਗਰੋਂ ਲੰਘੇ ਕੱਲ੍ਹ ਤੁਰਕੀ ਪਹੁੰਚੇ ਸਨ। ਧਿਆਨ ਰਹੇ ਕਿ 1916 ਵਿਚ ਗੈਲੀਪੋਲੀ ਦੀ ਲੜਾਈ ਵਿਚ 15 ਹਜ਼ਾਰ ਭਾਰਤੀ ਜਵਾਨ ਸ਼ਹੀਦ ਹੋਏ ਸਨ, ਜਦਕਿ 3500 ਜ਼ਖਮੀ ਹੋਏ ਸਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …