ਮ੍ਰਿਤਕ ਸਰਵਨ ਸਿੰਘ ਦੇ ਸਿਰ ਸੀ 23 ਲੱਖ ਰੁਪਏ ਦਾ ਕਰਜ਼ਾ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਦੇ ਪਿੰਡ ਬਸਤੀ ਕੀਮੇ ਵਾਲੀ ਵਿਚ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ 42 ਸਾਲਾ ਸਰਵਨ ਸਿੰਘ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਹਾਜ਼ੀ ਵਾਲਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੇ ਸਿਰ ਬੈਂਕ ਅਤੇ ਆੜ੍ਹਤੀਆਂ ਦਾ ਕਰੀਬ 23 ਲੱਖ ਰੁਪਏ ਤੱਕ ਦਾ ਕਰਜ਼ਾ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …