ਕਿਹਾ-ਪੰਜਾਬ ਵਿਚ ਨਵਾਂ ਫਰੰਟ ਕਾਇਮ ਕਰਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੇ ਐਲਾਨ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪਾਰਟੀ ਏਕਤਾ ਦੀ ਗੱਲ ਕਰ ਰਹੀ ਹੈ ਤੇ ਦੂਜੇ ਪਾਸੇ ਇਕਤਰਫਾ ਪੰਜ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਜੋ ਕਿ ਉਨ੍ਹਾਂ ਨਾਲ ਮਜ਼ਾਕ ਹੈ। ਖਹਿਰਾ ਨੇ ਕਿਹਾ ਹੈ ਕਿ ਉਹ 7 ਨਵੰਬਰ ਤੱਕ ਉਡੀਕ ਕਰਨਗੇ ਕਿ ਆਮ ਆਦਮੀ ਪਾਰਟੀ ਆਪਣੇ ਢਾਂਚੇ ਨੂੰ ਭੰਗ ਕਰ ਦੇਵੇ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਆਪਣੇ ਮੌਜੂਦਾ ਢਾਂਚੇ ਨੂੰ ਭੰਗ ਨਹੀਂ ਕਰਦੀ ਤਾਂ ਪੰਜਾਬ ਵਿਚ ਨਵਾਂ ਫਰੰਟ ਕਾਇਮ ਕੀਤਾ ਜਾਵੇਗਾ। ਖਹਿਰਾ ਨੇ ਕਿਹਾ ਕਿ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰਕੇ ਏਕਤਾ ਦੇ ਦਰਵਾਜ਼ੇ ਸਦਾ ਲਈ ਬੰਦ ਕਰ ਦਿੱਤੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …