Breaking News
Home / ਪੰਜਾਬ / ‘ਆਪ’ ਵਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ

‘ਆਪ’ ਵਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ

ਭਗਵੰਤ ਮਾਨ ਸੰਗਰੂਰ ਅਤੇ ਸਾਧੂ ਸਿੰਘ ਫਰੀਦਕੋਟ ਤੋਂ ਹੀ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪਹਿਲਕਦਮੀ ਕਰਦਿਆਂ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਮੌਜੂਦਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੰਗਰੂਰ ਤੋਂ ਦੁਬਾਰਾ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਪ੍ਰੋਫ਼ੈਸਰ ਸਾਧੂ ਸਿੰਘ ਨੂੰ ਫ਼ਰੀਦਕੋਟ ਤੋਂ, ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਅਤੇ ਡਾ. ਰਵਜੋਤ ਸਿੰਘ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਉਮੀਦਵਾਰ ਬਣਾਇਆ ਹੈ। ਇਹ ਐਲਾਨ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਵਲੋਂ ਕੀਤਾ ਗਿਆ।
ਉਧਰ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇ ਬਹੁਤ ਹੀ ਨੇੜਲੇ ਆਗੂ ਪਰਮਜੀਤ ਸਿੰਘ ਸਚਦੇਵਾ ਨੇ ਸਿਆਸਤ ਤੋਂ ਸੰਨਿਆਸ ਲੈ ਲਿਆ ਹੈ। ਧਿਆਨ ਰਹੇ ਕਿ ਸਚਦੇਵਾ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਹੁਸ਼ਿਆਰਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਸਬੰਧੀ ਪਰਮਜੀਤ ਸਚਦੇਵਾ ਦਾ ਕਹਿਣਾ ਸੀ ਕਿ ਰਾਜਨੀਤੀ ਕਰਨੀ ਸ਼ਰੀਫ ਬੰਦੇ ਦਾ ਕੰਮ ਨਹੀਂ ਹੈ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …